Premium Only Content

ਧਾਰੀਵਾਲ ਭੋਜਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੋਏ ਅਗਨ ਭੇਟ
ਸਟੋਰੀ.....ਧਾਰੀਵਾਲ ਭੋਜਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੋਏ ਅਗਨ ਭੇਟ,,,,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਗਲੇ ਹੁਕਮਾਂ ਤੱਕ ਗੁਰਦੁਆਰਾ ਸਾਹਿਬ ਨੂੰ ਬੰਦ ਰੱਖਣ ਦੇ ਦਿੱਤੇ ਹੁਕਮ
ਰਿਪੋਟਰ ਲਵਪ੍ਰੀਤ ਸਿੰਘ ਖੁਸ਼ੀਪੁਰ ਕਲਾਨੌਰ
ਐਂਕਰ......ਬਟਾਲੇ ਦੇ ਨੇੜਲੇ ਪਿੰਡ ਧਾਰੀਵਾਲ ਭੋਜਾ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਿਨ ਦਿਹਾਡ਼ੇ ਅਗਨ ਭੇਟ ਹੋ ਗਏ ਹਨ। ਜਿਸ ਕਾਰਨ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਵੀਰਵਾਰ ਦੀ ਸ਼ਾਮ ਨੂੰ ਜਦੋਂ ਪਿੰਡ ਦੀ ਹੀ ਇਕ ਬੀਬੀ ਸੁਖਚੈਨ ਕੌਰ ਪਤਨੀ ਦਲਵਿੰਦਰ ਸਿੰਘ ਜੋ ਰਹਿਰਾਸ ਸਾਹਿਬ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚੀ ਤਾਂ ਜਦੋਂ ਉਨ੍ਹਾਂ ਨੇ ਗੁਰਦੁਆਰਾ ਸਭ ਦੇ ਹਾਲ ਦਾ ਅੰਦਰਲਾ ਹਿੱਸਾ ਵੇਖਿਆ ਤਾਂ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਚੁੱਕਿਆ ਸੀ। ਇਸ ਤੋਂ ਇਲਾਵਾ ਹੋਰ ਨੇੜੇ ਪਈ ਸਮੱਗਰੀ ਅਤੇ ਗੁਟਕਾ ਸਾਹਿਬ ਵੀ ਅਗਨ ਭੇਟ ਹੋ ਚੁੱਕੇ ਸਨ। ਇਸ ਉਪਰੰਤ ਬੀਬੀ ਸੁਖਚੈਨ ਕੌਰ ਨੇ ਇਸ ਦੀ ਘਟਨਾ ਦੀ ਸੂਚਨਾ ਪਿੰਡ ਵਾਸੀਆਂ ਨੂੰ ਦਿੱਤੀ। ਜਿਸ ਉਪਰੰਤ ਜਥੇਦਾਰ ਗੁਰਮੁਖ ਸਿੰਘ ਸੁਖਦੇਵ ਸਿੰਘ ਮਾਸਟਰ ਦਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਤੁਰੰਤ ਸੰਗਤ ਸਮੇਤ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਪਰ ਉਦੋਂ ਤੱਕ ਗੁਰਦੁਆਰਾ ਸਾਹਿਬ ਅੰਦਰ ਕਾਫ਼ੀ ਦਰਦਨਾਕ ਭਾਣਾ ਵਰਤ ਚੁੱਕਾ ਸੀ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਦੇ ਅਧਿਕਾਰੀਆਂ ਨੂੰ ਦਿੱਤੀ ਅਤੇ ਇਸ ਤੋਂ ਇਲਾਵਾ ਥਾਣਾ ਸੇਖਵਾਂ ਦੀ ਪੁਲਸ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ। ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਮੈਨੇਜਰ ਸੰਤੋਖ ਸਿੰਘ ਅਤੇ ਹੈਡ ਗ੍ਰੰਥੀ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਟੀਮ ਗੁਰਦੁਆਰਾ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਖੁਸ਼ਕਿਸਮਤੀ ਨਾਲ ਬਚੇ ਹੋਏ ਤਿੰਨ ਸਰੂਪਾਂ ਨੂੰ ਮਰਿਆਦਾ ਅਨੁਸਾਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਪਹੁੰਚਾਇਆ।ਇਸ ਤੋਂ ਇਲਾਵਾ ਅਗਨ ਭੇਟ ਹੋ ਚੁੱਕੇ ਸਰੂਪ ਦੀ ਰਾਖ ਅਤੇ ਹੋਰ ਜ਼ਰੂਰੀ ਸਾਮਾਨ ਨੂੰ ਵੀ ਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ ਤੋਂ ਚੁੱਕ ਲਿਆ ਹੈ
ਬਾਈਟ.....ਪਿੰਡ ਵਾਸੀ
ਵਿਓ......ਇਸ ਸੰਬੰਧੀ ਗੱਲਬਾਤ ਕਰਦੇ ਹੋਏ ਪਿੰਡ ਵਾਸੀ ਨੇ ਦੱਸਿਆ ਕਿ ਉਹ ਜਦੋਂ ਗੁਰਦੁਆਰਾ ਸਾਹਿਬ ਪੁਹੰਚੇ ਤਾਂ ਗੁਰਦੁਆਰਾ ਸਾਹਿਬ ਦੇ ਅੰਦਰਲੇ ਹਾਲਾਤ ਦੇਖ ਕੇ ਉਹ ਬਹੁਤ ਗਮਗੀਨ ਹੋ ਗਏ ਉਨ੍ਹਾਂ ਨੇ ਦੱਸਿਆ ਕਿ ਰੋਜ਼ਾਨਾ ਹੀ ਰਹਿਰਾਸ ਸਾਹਿਬ ਦੀ ਸੇਵਾ ਨਿਭਾਉਂਦੇ ਹਨ।
ਬਾਈਟ.....ਜਸਵਿੰਦਰ ਸਿੰਘ (ਹੈਡ ਗ੍ਰੰਥੀ ਗੁਰਦੁਆਰਾ ਬੁਰਜ)
ਵਿਓ.......ਗੱਲਬਾਤ ਕਰਦੇ ਹੋਏ ਗੁਰਦੁਆਰਾ ਬੁਰਜ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਅਨੁਸਾਰ ਅਤੇ ਮੌਕੇ ਦੇ ਹਾਲਾਤਾਂ ਅਨੁਸਾਰ ਇਹ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਜਾਪਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ
ਬਾਈਟ......ਕਿਰਨਦੀਪ ਸਿੰਘ (ਐਸਐਚਓ ਥਾਣਾ ਸੇਖਵਾਂ)
ਵਿਓ......ਇਸ ਮੌਕੇ ਥਾਣਾ ਸੇਖਵਾਂ ਦੇ ਮੁਖੀ ਕਿਰਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਵੀ ਕਾਨੂੰਨੀ ਨੁਕਤਿਆਂ ਤੋਂ ਅਤੇ ਧਰਮ ਧਾਰਮਕ ਮਹੱਤਤਾ ਨੂੰ ਦੇਖਦੇ ਹੋਏ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਹੈ।ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਅਤੇ ਪੁਲਸ ਵਲੋਂ ਤਫਤੀਸ਼ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
Download
-
LIVE
FreshandFit
1 hour agoThe Biggest Debt Problem in America
11,414 watching -
2:10:56
Inverted World Live
4 hours agoRobot Holocaust | Ep. 123
51.8K4 -
3:22:33
Laura Loomer
4 hours agoEP149: Trump Frees the Hostages: Will HAMAS Respect the Ceasefire?
37.5K20 -
1:02:02
The Nick DiPaolo Show Channel
4 hours agoTrump’s Success Rattling Lefties | The Nick Di Paolo Show #1804
14.3K21 -
2:49:33
TimcastIRL
4 hours agoDemocrat Call On Liberals To 'FORCEFULLY RISE' Against Trump, DHS ATTACKED In Chicago | Timcast IRL
211K93 -
LIVE
Badlands Media
10 hours agoDEFCON ZERQ Ep. 013
6,580 watching -
LIVE
SpartakusLIVE
6 hours agoLIVE from SUPER SECRET, VIP Location || BEACH FRONT into Verdansk
757 watching -
1:20:01
Flyover Conservatives
23 hours ago"The Testosterone Levels of a Baby Bird" - America’s Health Crisis w/ Dr. Troy Spurrill | FOC Show
30.4K -
PandaSub2000
1 day agoSonic Racing CrossWorlds | ULTRA BESTIES & GAMES (Original Live Version)
15.1K2 -
LIVE
Drew Hernandez
8 hours agoDISGRACED SCOTUS REJECTS ALEX JONES' INFOWARS FREE SPEECH APPEAL
790 watching