ਪਿੰਡ ਢਿੱਲਵਾਂ ਖ਼ੁਰਦ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਤਿਰੰਗਾ ਝੰਡਾ ਲਹਿਰਾਇਆ ਗਿਆ।

3 years ago
3

ਪਿੰਡ ਢਿੱਲਵਾਂ ਖ਼ੁਰਦ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਤਿਰੰਗਾ ਝੰਡਾ ਲਹਿਰਾਇਆ ਗਿਆ

ਫਰੀਦਕੋਟ,15 ਅਗਸਤ (ਗਗਨਦੀਪ ਸਿੰਘ ਝੋਟੀਵਾਲਾ, ਰਾਜਿੰਦਰ ਸਿੰਘ ਭੁੱਲਰ)- ਅੱਜ ਸਾਦਿਕ ਨੇੜੇ ਪੈਂਦੇ ਪਿੰਡ ਢਿੱਲਵਾਂ ਖ਼ੁਰਦ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਦੇਸ਼ ਦਾ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਰਸਮ ਇਸ ਪਿੰਡ ਦੇ ਸ਼ਹੀਦ ਫੌਜੀ ਸੁਖਚੈਨ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਅਦਾ ਕੀਤੀ ਗਈ। ਉਹਨਾਂ ਇਹ ਵੀ ਕਿਹਾ ਹੈ ਕਿ 15ਅਗਸਤ 1947 ਨੂੰ ਭਾਰਤ ਨੂੰ ਆਜ਼ਾਦੀ ਮਿਲੀ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦੇਦਾਰ, ਨਰੇਗਾ ਦੇ ਸੀਨੀਅਰ ਆਗੂ ਤੇ ਪਿੰਡ ਵਾਸੀ ਮੌਜੂਦ ਸਨ।

Loading comments...