Premium Only Content
ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ:- ਭਾਗੀਰਥ ਸਿੰਘ ਮੀਨਾ ਆਈ.ਪੀ.ਐਸ
ਪ੍ਰੈਸ ਨੋਟ
ਸੂਬੇ ਦੀ ਅਮਨ ਸ਼ਾਂਤੀ ਲਈ ਆਪਾ ਵਾਰਨ ਵਾਲੇ ਪੁਲਿਸ ਮੁਲਾਜ਼ਮਾ ਨੂੰ ਜਿਲ੍ਹਾਂ ਪੁਲਿਸ ਵੱਲੋਂ ਦਿੱਤੀ ਗਈ ਸ਼ਰਧਾਂਜਲੀ
ਸ੍ਰੀ ਮੁਕਤਸਰ ਸਾਹਿਬ) ਅੱਜ 21 ਅਕਤੂਬਰ ਨੂੰ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ IPS ਐਸ.ਐਸ.ਪੀ ਜੀ ਦੀ ਅਗਵਾਈ ਵਿੱਚ ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਵਿੱਚ ਪ੍ਰੋਗਰਾਮ ਅਯੋਜਿਤ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋ ਮਾਨਯੋਗ ਸ਼੍ਰੀ ਰਾਜ ਕੁਮਾਰ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਜੀ ਨੇ ਸ਼ਿਰਕਤ ਕੀਤੀ ਅਤੇ ਇਸ ਸਮਾਗਮ ਵਿੱਚ ਪਰੇਡ ਵੱਲੋਂ ਬੈਂਡ ਦੀਆਂ ਧੁਨਾਂ ਤੇ ਸ਼ੋਕ ਸਲਾਮੀ ਦੇ ਕੇ ਸ਼ਹੀਦ ਪੁਲਿਸ ਮੁਲਾਜਮਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ IPS ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ, ਪਿਛਲੇ ਸਮੇਂ ਤੋਂ ਦੇਸ਼ ਦੀ ਸੁਰੱਖਿਆ ਲਈ ਕਰੀਮਨਲ ਵਿਅਕਤੀਆ ਨਾਲ ਲੜਦੇ ਹੋਏ ਜੋ ਪੁਲਿਸ ਮੁਲਾਜਮ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਾਡੇ ਵੱਲੋਂ ਦਿੱਲੋਂ ਸਲਾਮ ਹੈ ਅਤੇ ਉਨ੍ਹਾਂ ਦੇ ਪਰਿਵਾਰਾ ਨਾਲ ਹਮੇਸ਼ਾ ਅਸੀ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਖੜੇ ਹਾਂ। ਜੋ ਜਵਾਨ ਆਪਣੇ ਦੇਸ਼ ਲਈ ਜਾਨ ਦਿੰਦੇ ਹਨ ਉਹ ਭਾਂਵੇ ਕਿਸੇ ਫੋਰਸ ਵਿੱਚ ਤਾਇਨਾਤ ਹੋਵੇ ਉਨ੍ਹਾਂ ਮਕਸਦ ਇੱਕ ਹੈ ਸਿਰਫ ਦੇਸ਼ ਦੀ ਸੁਰੱਖਿਆਂ ਕਰਨਾ। ਭਾਂਵੇ ਕੋਈ ਤਿਉਹਾਰ ਜਾਂ ਘਰ ਵਿੱਚ ਕੋਈ ਪ੍ਰੋਗਰਾਮ ਹੋਵੇ ਪਰ ਜਵਾਨ ਆਪਣੀ ਡਿਊਟੀ ਲਈ ਹਮੇਸ਼ਾ ਤਾਇਨਾਤ ਰਹਿਦਾ ਹੈ ਅਤੇ ਦੇਸ਼ ਦੀ ਸੁਰੱਖਿਆਂ ਨੂੰ ਪਹਿਲ ਦਿੰਦਾ ਹੈ। ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਭਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫਰਜ਼ਾ ਨੂੰ ਤਨਦੇਹੀ ਨਾਲ ਨਿਭਾਉਂਦੀ ਰਹਾਗੀ।
ਇਸ ਮੌਕੇ ਮੁੱਖ ਮਹਿਮਾਨ ਸ੍ਰੀ ਰਾਜ ਕੁਮਾਰ ਸ਼ੈਸ਼ਨ ਜੱਜ ਜੀ ਨੇ ਕਿਹਾ ਕਿ ਸ਼ਹੀਦਾ ਨੂੰ ਯਾਦ ਕਰਕੇ ਜਿੱਥੇ ਸਾਡਾ ਦਿਲ ਫਕਰ ਨਾਲ ਭਰਿਆ ਹੁੰਦਾ ਹੈ ਉੱਥੇ ਹੀ ਅੱਖਾਂ ਵੀ ਨਮ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸ਼ਹੀਦਾ ਦੇ ਜੱਜਬੇ ਨੂੰ ਅਸੀ ਸਲਾਮ ਕਰਦੇ ਹਨ ਅਤੇ ਹਰ ਸਾਲ ਸ਼ਹੀਦੀ ਸਮਾਗਮ ਮਨਾਇਆ ਜਾਦਾ ਹੈ ਅਤੇ ਆਉਣ ਵਾਲੀ ਨੌਜਵਾਨ ਪੀੜੀਆਂ ਲਈ ਇਹਨ੍ਹਾਂ ਦੀ ਸ਼ਹਾਦਤ ਹਮੇਸ਼ਾ ਮਿਸ਼ਾਲ ਬਣ ਜਾਂਦੀ ਹੈ।
ਇਸ ਮੌਕੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਕਿਹਾ ਸਾਨੂੰ ਹਮੇਸ਼ਾ ਸ਼ਹੀਦਾ ਦੀਆਂ ਕਰਬਾਨੀਆਂ ਯਾਦ ਰਹਿਣਗੀਆ ਕਿਉਕੀ ਉਨ੍ਹਾਂ ਨਾ ਆਪਣੇ ਲਈ, ਨਾ ਹੀ ਆਪਣੇ ਪਰਿਵਾਰਾਂ ਲਈ ਸੋਚਿਆ ਅਤੇ ਉਹ ਦੇਸ਼ ਦੀ ਲਈ ਅਤੇ ਲੋਕਾਂ ਦੇ ਲਈ ਆਪਣੀਆਂ ਸ਼ਹਾਦਤਾਂ ਦੇ ਗਏ।
ਇਸ ਮੌਕੇ ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ (ਐਚ) ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦ ਹੋਏ ਅਫਸਰਾਂ ਅਤੇ ਜਵਾਨਾਂ ਦੇ ਨਾਮ ਦੀ ਸੂਚੀ ਪੜ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਦੇ ਸਟੇਜ ਸੈਕਟਰੀ ਵਜੋਂ ਏ.ਐਸ.ਆਈ ਗੁਰਦੇਵ ਸਿੰਘ ਨੇ ਆਪਣੀ ਡਿਊਟੀ ਨਿਭਾਈ ਗਈ।
ਇਸ ਮੌਕੇ ਅਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੱਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ । ਸ੍ਰੀ ਜਸਪਾਲ ਸਿਘ ਡੀ.ਐਸ.ਪੀ (ਲੰਬੀ) ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵੱਲੋਂ ਮਾਤਵੀਂ ਧੁੰਨ ਵਜਾਈ ਗਈ।
ਇਸ ਮੌਕੇ ਸਤੰਬਰ 2022 ਤੋਂ ਅਗਸਤ 2023 ਸ. ਰਵਿੰਦਰ ਸਿੰਘ ਡੀ.ਐਸ.ਪੀ (ਐਚ) ਵੱਲੋਂ 189 ਸ਼ਹੀਦ ਕਰਮਚਾਰੀਆਂ ਦੇ ਨਾਮ ਦੀ ਸੂਚੀ ਪੜ੍ਹੀ ਗਈ ਇਸ ਤੋਂ ਇਲਾਵਾ ਅਤਵਾਦੀ ਦੌਰ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜਮਾਂ ਨੂੰ ਯਾਦ ਕੀਤਾ ਗਿਆ ਅਤੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਨਾਲ ਸਬੰਧਿਤ 15 ਸ਼ਹੀਦ ਪੁਲਿਸ ਮੁਲਾਜਮਾ ਨੂੰ ਸ਼ਰਧਾਂਜਲੀ ਦਿੱਤੀ ਗਈ ।
ਉਪਰੰਤ ਸ਼ੈਸ਼ਨ ਜੱਜ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਜੀ ਵੱਲੋਂ ਸ਼ਹੀਦ ਪੁਲਿਸ ਪਰਿਵਾਰਾ ਨਾਲ ਮਿਲ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ, ਸ੍ਰੀ ਕੁਲਵੰਤ ਰਾਏ ਐਸ.ਪੀ.(ਐਚ),ਸ. ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸਮੂਹ ਥਾਣਾ ਮੁੱਖੀ ਅਤੇ ਸਮੂਹ ਦਫਤਰ ਸਟਾਫ ਹਾਜ਼ਰ ਸਨ।
-
17:59
Nikko Ortiz
1 day agoKaren Learns A Lesson...
26.8K11 -
2:17:09
Side Scrollers Podcast
16 hours agoSide Scrollers Podcast Live | Thursday January 22, 2026
38.8K10 -
15:00
MetatronHistory
5 days agoWhy did samurai wear masks?
322 -
LIVE
Lofi Girl
3 years agolofi hip hop radio 📚 - beats to relax/study to
1,650 watching -
1:02:02
Sam Tripoli
3 days ago $0.92 earnedCash Daddies #151: Live Tuesday @ 10am pst
4.35K4 -
18:15
GritsGG
12 hours agoDifficult Warzone Victory Made Easy W/ Good Positioning! (#1 Winning POV)
7.62K1 -
48:45
MetatronGaming
3 days agoThe Secret of WeepStone is INCREDIBLE!
25.9K3 -
1:26:15
Sam Tripoli
2 days ago $15.06 earnedDoom Scrollin: Tom Brady, MLK, Nephilim Giants, Trans Indigenous, Greenland Aliens (1/20/26)
122K40 -
3:17:00
FreshandFit
12 hours agoThe Full Truth Exposed Club Hate Song! Who’s The Real Top G!
181K36 -
2:45:59
TimcastIRL
7 hours agoARRESTS ARE HAPPENING | Timcast IRL
283K85