ਜਿਲਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਵਿਸ਼ੇਸ਼ ਪੁਲਿਸ ਅਤੇ ਖਰਚਾ ਅਬਜ਼ਰਵਰਾਂ ਨੇ ਕੀਤੀ ਅਧਿਕਾਰੀਆਂ ਨਾਲ ਅਹਿਮ ਮੀਟ

1 year ago
29

ਲੋਕ ਸਭਾ ਹਲਕਾ ਖਡੂਰ ਸਾਹਿਬ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਪੰਜਾਬ ਲਈ ਨਿਯੁਕਤ ਵਿਸ਼ੇਸ਼ ਪੁਲਿਸ ਆਬਜ਼ਰਵਰ ਸ੍ਰੀ ਦੀਪਕ ਮਿਸ਼ਰਾ ਅਤੇ ਵਿਸ਼ੇਸ਼ ਖਰਚਾ ਆਬਜ਼ਰਵਰ ਸ਼੍ਰੀ ਬੀ. ਆਰ. ਬਾਲਾਕ੍ਰਿਸ਼ਨਨ ਨੇ ਆਉਣ ਵਾਲੀ 01 ਜੂਨ ਨੂੰ ਹਲਕਾ ਖਡੂਰ ਸਾਹਿਬ ਵਿਖੇ ਲੋਕ ਸਭਾ-2024 ਚੋਣਾਂ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਜਨਰਲ ਆਬਜ਼ਰਵਰ ਸ਼੍ਰੀ ਅਭਿਮਨਿਊ ਕੁਮਾਰ, ਖਰਚਾ ਆਬਜ਼ਰਵਰ ਸ਼੍ਰੀ ਅਨੁਰਾਗ ਤ੍ਰਿਪਾਠੀ, ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਕੁਮਾਰ, ਐੱਸ.ਐੱਸ.ਪੀ, ਤਰਨ ਤਾਰਨ, ਸ਼੍ਰੀ ਅਸ਼ਵਨੀ ਕਪੂਰ ਸਮੇਤ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਖਰਚਾ ਆਬਜ਼ਰਵਰਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਪੁਲਿਸ ਆਬਜ਼ਰਵਰ ਸ੍ਰੀ ਦੀਪਕ ਮਿਸ਼ਰਾ ਨੇ ਕਿਹਾ ਕਿ ਦੌਰਾਨ ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਵੋਟਿੰਗ ਚੋਣ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ, ਜਿਸ ਨੂੰ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਅਧਿਕਾਰੀ ਧਾਰਾ 144 ਤਹਿਤ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦਾ ਇਕੱਠ ਨਾ ਹੋਣ ਦੇਣ ਤਾਂ ਜੋ ਹਰੇਕ ਵੋਟਰ ਨੂੰ ਸੁਰੱਖਿਆ ਦੀ ਭਾਵਨਾ ਪ੍ਰਦਾਨ ਕੀਤੀ ਜਾ ਸਕੇ ਅਤੇ ਉਹ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਪਾ ਸਕਣ।

Loading comments...