Premium Only Content
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 13 December 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 13 December 2025
GKR TV
GKR NEWS
Watch GKR TV & stay tuned for Breaking News
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ
ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ
ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ
ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ
ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ
ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ
ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ
ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ
ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥
ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ
ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ
ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ
ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
ਵਿਆਖਿਆ:- (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ
ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ।
ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ
ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ
ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ
ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ
ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ
ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ
ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ
ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ॥ ਰਹਾਉ ॥ ਇਸ
ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ,
(ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ,
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ
ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ
ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ
ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ,
ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ
ਰਹਿੰਦਾ ਹੈ ॥੨॥ ਇਹ ਆਖ ਆਖ ਕੇ ਕਿ ‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ
ਮੇਰਾ ਹੈ’ (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ
ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ
ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ
ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ। ਉਹ ਸਦਾ-ਥਿਰ ਰਹਿਣ ਵਾਲੀ
ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ
ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥
ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ
ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ)
ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ
ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ
ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ
ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ
ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ
ਨੇੜੇ ਵੱਸਦਾ ਹੈ ॥੪॥੨॥
#harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
3:34
GKR TV
16 hours agoSultanpur Lodhi ਚ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ, ਹੋਇਆ ਬਚਾਅ
1 -
44:52
Donald Trump Jr.
4 hours agoShip Outta Luck, Plus FBI Foils LA Terror Plot and Much More | Triggered Ep.300
196K85 -
12:50
Dr. Nick Zyrowski
4 days agoThe AMAZING Health Benefits of NAC ( N-Acetyl Cysteine) - Must See!
14.1K10 -
LIVE
We Like Shooting
12 hours agoDouble Tap 440 (Gun Podcast)
74 watching -
59:03
BonginoReport
3 hours agoEvil Terrorists Target Jewish Celebration - Nightly Scroll w/ Hayley Caronia (Ep.197)
40.2K38 -
1:02:27
The Nick DiPaolo Show Channel
5 hours agoRob Reiner, Wife Slaughtered | The Nick Di Paolo Show #1828
30.2K22 -
22:03
Jasmin Laine
8 hours agoCBC Host Left SPEECHLESS as Poilievre Uses Their OWN Words Against Them
14.6K23 -
LIVE
LFA TV
1 day agoLIVE & BREAKING NEWS! | MONDAY 12/15/25
625 watching -
1:18:27
Kim Iversen
4 hours agoShould Muslims Be Allowed in the West? | Candace and Erika Kirk FACE OFF
91.4K171 -
LIVE
The Mike Schwartz Show
8 hours agoTHE MIKE SCHWARTZ SHOW Evening Edition 12-15-2025
727 watching